ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਰਾਜਾ ਵੜਿੰਗ ਨੂੰ ਨੋਟਿਸ ਚੰਡੀਗੜ੍ਹ

0
125

ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਰਾਜਾ ਵੜਿੰਗ ਨੂੰ ਨੋਟਿਸ ਚੰਡੀਗੜ੍ਹ, ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਤਰਨ ਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦਾ ਨੋਟਿਸ ਲਿਆ ਗਿਆ ਹੈ। ਇਸ ਦੇ ਨਾਲ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 6 ਨਵੰਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਅਤੇ ਨਾਲ ਹੀ ਤਰਨ ਤਾਰਨ ਦੇ ਰਿਟਰਨਿੰਗ ਅਫ਼ਸਰ ਨੂੰ 4 ਨਵੰਬਰ ਨੂੰ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜਿਸ ਵਿਚ ਕਾਂਗਰਸ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਨੇ ਰੰਗ ਅਤੇ ਨਸਲ ਆਧਾਰਿਤ ਟਿੱਪਣੀ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਦਲਿਤ ਆਗੂ ਬੂਟਾ ਸਿੰਘ ਪ੍ਰਤੀ ਕੀਤੀ।

LEAVE A REPLY

Please enter your comment!
Please enter your name here