ਪਾਕਿ ਨਾਲ ਕ੍ਰਿਕਟ ਖੇਡ ਸਕਦੇ ਹਾਂ ਤਾਂ ਕਰਤਾਰਪੁਰ ਲਾਂਘਾ ਕਿਉਂ ਨਹੀਂ ਖੋਲ੍ਹ ਸਕਦੇ: ਮਾਨ

0
114

ਪਾਕਿ ਨਾਲ ਕ੍ਰਿਕਟ ਖੇਡ ਸਕਦੇ ਹਾਂ ਤਾਂ ਕਰਤਾਰਪੁਰ ਲਾਂਘਾ ਕਿਉਂ ਨਹੀਂ ਖੋਲ੍ਹ ਸਕਦੇ: ਮਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜੇਕਰ ਪਾਕਿਸਤਾਨ ਨਾਲ ਕ੍ਰਿਕਟ ਖੇਡ ਸਕਦੇ ਹਾਂ ਤਾਂ ਫਿਰ ਕਰਤਾਰਪੁਰ ਲਾਂਘੇ ਨੂੰ ਵੀ ਮੁੜ ਖੋਲ੍ਹਿਆ ਜਾਵੇ। ਮੁੱਖ ਮੰਤਰੀ ਮਾਨ, ਜੋ ਆਪਣੀ ਪਤਨੀ ਗੁਰਪ੍ਰੀਤ ਕੌਰ ਦੇ ਨਾਲ ਸਨ, ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਮੌਕੇ ਪੰਜਾਬ ਵਿੱਚ ਤਰੱਕੀ, ਸ਼ਾਂਤੀ ਅਤੇ ਸਦਭਾਵਨਾ ਲਈ ਪ੍ਰਾਰਥਨਾ ਕੀਤੀ।
ਕਰਤਾਰਪੁਰ ਲਾਂਘਾ ਮੁੜ ਖੁੱਲ੍ਹਣ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਮਾਨ ਨੇ ਕਿਹਾ ਕਿ ਕੇਂਦਰ ਨੂੰ ਇਸ ਨੂੰ ਦੁਬਾਰਾ ਖੋਲ੍ਹਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ, ‘‘ਜੇਕਰ ਕੋਈ ਉਨ੍ਹਾਂ ਨੂੰ ਲਿਖਦਾ ਹੈ ਤਾਂ ਉਹ ਇਸ ਨੂੰ ਦੁਬਾਰਾ ਖੋਲ੍ਹ ਦੇਣ ਦਾ ਕੀ ਫਾਇਦਾ ਹੈ। ਉਨ੍ਹਾਂ ਨੂੰ ਆਪਣੇ ਆਪ ਦੁਬਾਰਾ ਖੋਲ੍ਹਣਾ ਚਾਹੀਦਾ ਹੈ। ਹੁਣ ਉਨ੍ਹਾਂ (ਪਾਕਿਸਤਾਨ) ਨਾਲ ਕ੍ਰਿਕਟ ਮੈਚ ਵੀ ਖੇਡੇ ਜਾ ਰਹੇ ਹਨ। ਸ਼ਰਧਾਲੂ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਤੋਂ 4-5 ਘੰਟੇ ਬਾਅਦ ਵਾਪਸ ਵੀ ਆਉਂਦੇ ਹਨ। ਇਸ ਲਈ, ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨੂੰ ਕਰਤਾਰਪੁਰ ਲਾਂਘਾ ਦੁਬਾਰਾ ਖੋਲ੍ਹਣਾ ਚਾਹੀਦਾ ਹੈ।’’ ਉਨ੍ਹਾਂ ਕਿਹਾ, ‘‘ਗੁਜਰਾਤ ਰਾਹੀਂ ਉਨ੍ਹਾਂ (ਪਾਕਿਸਤਾਨ) ਨਾਲ ਵਪਾਰ ਜਾਰੀ ਹੈ। ਉਨ੍ਹਾਂ ਨਾਲ ਮੈਚ ਵੀ ਖੇਡੇ ਜਾ ਰਹੇ ਹਨ। ਦੋਵਾਂ ਦੇਸ਼ਾਂ ਦੇ ਲੋਕ ਸ਼ਾਂਤੀ ਚਾਹੁੰਦੇ ਹਨ।’’
ਕਰਤਾਰਪੁਰ ਲਾਂਘਾ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ, ਜਿੱਥੇ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਜੀ ਜੋਤੀ ਜੋਤ ਸਮਾਏ ਸਨ, ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ।

LEAVE A REPLY

Please enter your comment!
Please enter your name here