ਬ੍ਰਾਜ਼ੀਲ ’ਚ ਝੜਪ

0
10

ਬ੍ਰਾਜ਼ੀਲ ’ਚ ਝੜਪ
ਬ੍ਰਾਜ਼ੀਲ :ਬ੍ਰਾਜ਼ੀਲ ਦੇ ਬੇੱਲੇਮ ਸ਼ਹਿਰ ਵਿੱਚ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਜਲਵਾਯੂ ਸੰਵਾਦ ਦੌਰਾਨ ਕਾਰਕੁਨਾਂ ਦੇ ਇੱਕ ਸਮੂਹ ਦੀ ਸੁਰੱਖਿਆ ਮੁਲਾਜ਼ਮਾਂ ਨਾਲ ਝੜਪ ਹੋ ਗਈ। ਕਾਰਕੁਨਾਂ ਨੇ ਮੁੱਖ ਸਮਾਗਮ ਵਾਲੇ ਸਥਾਨ ’ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਮੁਲਾਜ਼ਮਾਂ ਨੇ ਅਜਿਹਾ ਨਹੀਂ ਹੋਣ ਦਿੱਤਾ। ਸੰਯੁਕਤ ਰਾਸ਼ਟਰ ਨੇ ਕਿਹਾ ਕਿ ਇਸ ਦੌਰਾਨ ਦੋ ਸੁਰੱਖਿਆ ਕਰਮੀ ਜ਼ਖਮੀ ਹੋਏ ਹਨ।
ਉਨ੍ਹਾਂ ਦੱਸਿਆ ਕਿ ਇਹ ਝੜਪ ਦੇਰ ਸ਼ਾਮ ਉਸ ਵੇਲੇ ਵਾਪਰੀ ਜਦੋਂ ਲੋਕ ਸੀ ਓ ਪੀ-30 ਲਈ ਪ੍ਰੋਗਰਾਮ ਵਾਲੇ ਜਗ?ਹਾ ਤੋਂ ਬਾਹਰ ਨਿਕਲ ਰਹੇ ਸਨ। ਯੂ ਐੱਨ ਕਲਾਈਮੇਟ ਚੇਂਜ ਨੇ ਬਿਆਨ ’ਚ ਕਿਹਾ, ‘‘ਅੱਜ ਦੇਰ ਸ਼ਾਮ ਪ੍ਰਦਰਸ਼ਨਕਾਰੀਆਂ ਦੇ ਇੱਕ ਸਮੂਹ ਨੇ ਕਾਨਫਰੰਸ (ਸੀ ਓ ਪੀ) ਦੇ ਮੁੱਖ ਗੇਟ ਨੇੜੇ ਸੁਰੱਖਿਆ ਬੈਰੀਕੇਡ ਤੋੜ ਕੇ ਪ੍ਰੋਗਰਾਮ ਵਾਲੇ ਜਗ੍ਹਾ ’ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਜਿਸ ਕਾਰਨ ਦੋ ਸੁਰੱਖਿਆ ਕਰਮੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਤੇ ਪ੍ਰੋਗਰਾਮ ਵਾਲੀ ਜਗ੍ਹਾ ’ਤੇ ਵੀ ਨੁਕਸਾਨ ਹੋਇਆ।

LEAVE A REPLY

Please enter your comment!
Please enter your name here