ਗੈਂਗਸਟਰ ਅਨਮੋਲ ਬਿਸ਼ਨੋਈ ਅਮਰੀਕਾ ਤੋਂ ਡਿਪੋਰਟ

0
151

ਗੈਂਗਸਟਰ ਅਨਮੋਲ ਬਿਸ਼ਨੋਈ ਅਮਰੀਕਾ ਤੋਂ ਡਿਪੋਰਟ
ਨਿਊਯਾਰਕ : ਬਾਬਾ ਸਿੱਦੀਕੀ ਕਤਲ ਮਾਮਲੇ ਦੇ ਮੁੁਲਜ਼ਮ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਡਿਪੋਰਟ ਕਰਕੇ ਬੁੱਧਵਾਰ ਨੂੰ ਭਾਰਤ ਲਿਆਇਆ ਜਾ ਸਕਦਾ ਹੈ। ਬਾਬਾ ਸਿੱਦੀਕੀ ਦੇ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਭਾਰਤ ਡਿਪੋਰਟ ਕੀਤਾ ਜਾ ਰਿਹਾ ਹੈ। ਬੌਲੀਵੁੱਡ ਸਟਾਰ ਸਲਮਾਨ ਖਾਨ ਦੇ ਘਰ ’ਤੇ ਅਪਰੈਲ 2024 ਵਿੱਚ ਗੋਲੀਬਾਰੀ ਹੋਈ ਸੀ ਤੇ ਇਸ ਮਾਮਲੇ ਵਿੱਚ ਅਨਮੋਲ ਬਿਸ਼ਨੋਈ ਲੌਂੜੀਂਦਾ ਹੈ।
ਜ਼ਿਕਰਯੋਗ ਹੈ ਕਿ ਅਨਮੋਲ ਬਿਸ਼ਨੋਈ ਦੇ ਦੇਸ਼ ਭਰ ਵਿੱਚ ਕਈ ਮਾਮਲੇ ਦਰਜ ਹਨ ਅਤੇ ਕੇਂਦਰ ਸਰਕਾਰ ਫੈਸਲਾ ਕਰੇਗੀ ਕਿ ਉਸ ਦੀ ਹਿਰਾਸਤ ਪਹਿਲਾਂ ਕਿਸ ਏਜੰਸੀ ਨੂੰ ਦਿੱਤੀ ਜਾਵੇ। ਅਧਿਕਾਰੀ ਨੇ ਕਿਹਾ ਕਿ ਉਸ ਕੋਲ ਕਥਿਤ ਤੌਰ ’ਤੇ ਇੱਕ ਰੂਸੀ ਪਾਸਪੋਰਟ ਸੀ ਜੋ ਜਾਅਲੀ ਦਸਤਾਵੇਜ਼ ਦੇ ਆਧਾਰ ’ਤੇ ਪ੍ਰਾਪਤ ਕੀਤਾ ਗਿਆ ਸੀ।

LEAVE A REPLY

Please enter your comment!
Please enter your name here