ਵਹੀਦਾ ਰਹਿਮਾਨ ਨੂੰ ਮਿਲੇਗਾ ਦਾਦਾ ਸਾਹੇਬ ਫਾਲਕੇ ਪੁਰਸਕਾਰ

ਵਹੀਦਾ ਰਹਿਮਾਨ ਨੂੰ ਮਿਲੇਗਾ ਦਾਦਾ ਸਾਹੇਬ ਫਾਲਕੇ ਪੁਰਸਕਾਰ

0
199

ਵਹੀਦਾ ਰਹਿਮਾਨ ਨੂੰ ਮਿਲੇਗਾ ਦਾਦਾ ਸਾਹੇਬ ਫਾਲਕੇ ਪੁਰਸਕਾਰ

ਨਵੀਂ ਦਿੱਲੀ : ਹਿੰਦੀ ਫਿਲਮ ਜਗਤ ਦੀ ਪ੍ਰਸਿੱਧ ਅਦਾਕਾਰਾ ਵਹੀਦਾ ਰਹਿਮਾਨ ਨੂੰ ਜੀਵਨ ਭਰ ਦੀਆਂ ਪ੍ਰਾਪਤੀਆਂ ਲਈ ਇਸ ਸਾਲ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਇਸ ਦਾ ਐਲਾਨ ਕੀਤਾ। ਵਹਿਦਾ ਰਹਿਮਾਨ ਨੂੰ ਪਿਆਸਾ, ਸੀਆਈਡੀ, ਗਾਈਡ, ਕਾਗਜ ਕੇ ਫੂਲ, ਖਾਮੋਸੀ ਅਤੇ ਤਿ੍ਰਸੂਲ ਵਰਗੀਆਂ ਫਿਲਮਾਂ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਹੈ। 85 ਸਾਲਾ ਅਦਾਕਾਰਾ ਨੇ 1955 ਵਿੱਚ ਤੇਲਗੂ ਫਿਲਮਾਂ ਰੋਜੁਲੂ ਮਰਾਏ ਅਤੇ ਜੈਸਿਮਹਾ ਨਾਲ ਆਪਣੀ ਅਦਾਕਾਰੀ ਦੀ ਸੁਰੂਆਤ ਕੀਤੀ। ਉਨ੍ਹਾਂ ਆਪਣੀ ਹਿੰਦੀ ਸਿਨੇਮਾ ਦੀ ਸੁਰੂਆਤ ਸੀਆਈਡੀ ਨਾਲ ਕੀਤੀ, ਜੋ 1956 ਵਿੱਚ ਦੇਵ ਆਨੰਦ ਨਾਲ ਸੀ। ਪੰਜ ਦਹਾਕਿਆਂ ਤੋਂ ਵੱਧ ਦੇ ਕਰੀਅਰ ਵਿੱਚ ਉਨ੍ਹਾਂ ਨੇ ਕਈ ਭਾਸਾਵਾਂ ਵਿੱਚ 90 ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ ਹੈ। ਉਨ੍ਹਾਂ ਨੂੰ ਰੇਸ਼ਮਾ ਅਤੇ ਸ਼ੇਰਾ (1971) ਵਿੱਚ ਕੌਮੀ ਫਿਲਮ ਪੁਰਸਕਾਰ ਮਿਲਿਆ। ਉਹ ਪਦਮਸ੍ਰੀ ਅਤੇ ਪਦਮ ਭੂਸ਼ਨ ਪਹਿਲਾਂ ਹੀ ਪ੍ਰਾਪਤ ਕਰ ਚੁੱਕੇ ਹਨ।

LEAVE A REPLY

Please enter your comment!
Please enter your name here