ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾ-ਡਿਬੇਟ ਦੀ ਖੁੱਲ੍ਹੀ ਚੁਣੌਤੀ ਦਿੱਤੀ ਹੈ। ਅੱਜ ਪੀ. ਏ. ਯੂ. ‘ਚ ਸਥਿਤ ਡਾ. ਮਨਮੋਹਨ ਸਿੰਘ ਆਡੀਟੋਰੀਅਮ ਹਾਲ ‘ਚ ‘ਮੈਂ ਪੰਜਾਬ ਬੋਲਦਾਂ ਹਾਂ’ ਮਹਾ-ਡਿਬੇਟ ਹੋਵੇਗੀ। ਮਹਾ-ਡਿਬੇਟ ’ਚ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਬੁਲਾਰੇ ਹੋਣਗੇ ਅਤੇ ਉਹ ਆਪਣੇ ਤਿੱਖੇ ਭਾਸ਼ਣ ’ਚ ਵਿਰੋਧੀ ਧਿਰ ਦੇ ਕਈ ਨੇਤਾਵਾਂ ਦੇ ਕਾਲੇ ਚਿੱਠੇ ਖੋਲ੍ਹ ਸਕਦੇ ਹਨ ਕਿਉਂਕਿ ਉਹ ਵਿਰੋਧੀ ਪਾਰਟੀਆਂ ਨੂੰ ਵਾਰ-ਵਾਰ ਚੁਣੌਤੀਆਂ ਦੇ ਰਹੇ ਹਨ ਕਿ ਉਹ ਇਸ ਮਹਾ-ਬਹਿਸ ’ਚ ਹਿੱਸਾ ਲੈਣ। ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਹਾ-ਬਹਿਸ ਦੌਰਾਨ ਪੰਜਾਬ ’ਚ ਫੈਲੇ ਨਸ਼ਿਆਂ, ਗੈਂਗਸਟਰਾਂ ਨੂੰ ਪਨਾਹ ਦੇਣ, ਸੂਬੇ ’ਚ ਫੈਲੀ ਬੇਰੁਜ਼ਗਾਰੀ, ਪੰਜਾਬ ਦੇ ਪਾਣੀਆਂ ਦੇ ਮਸਲੇ, ਚੰਡੀਗੜ੍ਹ ਤੇ ਕਈ ਹੋਰ ਮਾਮਲਿਆਂ ’ਤੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਕਰਾਰੇ ਹੱਥੀਂ ਲਿਆ ਜਾਵੇਗਾ।
ਤਾਜ਼ਾ ਜਾਣਕਾਰੀ ਮੁਤਾਬਕ ਜੇਕਰ ਵਿਰੋਧੀ ਧਿਰ ਵੱਲੋਂ ਕੋਈ ਆਗੂ ਇਸ ਡਿਬੇਟ ਵਿੱਚ ਸ਼ਾਮਲ ਨਹੀਂ ਹੁੰਦਾ ਤਾਂ ਮੁੱਖ ਮੰਤਰੀ ਤਕਰੀਬਨ 40-45 ਮਿੰਟ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦੱਸਣਗੇ। ਜਗ ਬਾਣੀ ਦੀ ਟੀਮ ਲੁਧਿਆਣਾ ਵਿਖੇ ਹੋ ਰਹੀ ਅਜਿਹੀ ਪਹਿਲੀ ਵੱਡੀ ਬਹਿਸ ਦੀ ਪਲ ਪਲ ਦੀ ਕਵਰੇਜ਼ ਕਰ ਰਹੀ ਹੈ। ਵਧੇਰੇ ਜਾਣਕਾਰੀ ਲਈ ਤੁਸੀਂ ਹੇਠਾਂ ਦਿੱਤੀ ਵੀਡੀਓ ਨੂੰ ਵੇਖ ਸਕਦੇ ਹੋ ਤੇ ਡਿਬੇਟ ਦੀ ਹਰ ਤਾਜ਼ਾ ਤੇ ਸਭ ਤੋਂ ਪਹਿਲਾਂ ਜਾਣਕਾਰੀ ਲਈ ਜੁੜੋ ਰਹੇ ਜਗ ਬਾਣੀ ਨਾਲ