ਪਾਕਿਸਤਾਨ ਦੇ ਮੀਆਂਵਾਲੀ ਏਅਰਬੇਸ ‘ਤੇ ਵੱਡਾ ਆਤਮਘਾਤੀ ਹਮਲਾ ਹੋਇਆ ਹੈ। ਅੱਤਵਾਦੀ ਸੰਗਠਨ ਤਹਿਰੀਕ-ਏ-ਜੇਹਾਦ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਫਿਲਹਾਲ ਅੱਤਵਾਦੀਆਂ ਖਿਲਾਫ਼ ਪਾਕਿਸਤਾਨੀ ਫੌਜ ਦਾ ਆਪਰੇਸ਼ਨ ਜਾਰੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹਮਲੇ ‘ਚ ਮੀਆਂਵਾਲੀ ਏਅਰਬੇਸ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।
ਪਾਕਿਸਤਾਨੀ ਫੌਜ ਦਾ ਬਿਆਨ
ਪਾਕਿਸਤਾਨੀ ਫੌਜ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉਸ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਫੌਜ ਨੇ ਕਿਹਾ ਹੈ ਕਿ ਅੱਤਵਾਦੀ ਹਮਲਾ ਅਸਫਲ ਹੋ ਗਿਆ ਹੈ। ਇਸ ਦੇ ਨਾਲ ਹੀ ਫੌਜ ਨੇ ਦੱਸਿਆ ਹੈ ਕਿ ਉਨ੍ਹਾਂ ਦਾ ਆਪਰੇਸ਼ਨ ਆਖਰੀ ਪੜਾਅ ‘ਤੇ ਹੈ। ਪਾਕਿਸਤਾਨੀ ਫੌਜ ਨੇ ਕਿਹਾ ਹੈ ਕਿ ਆਤਮਘਾਤੀ ਹਮਲੇ ਕਾਰਨ ਹਵਾਈ ਫੌਜ ਦੇ ਤਿੰਨ ਜਹਾਜ਼ਾਂ ਨੂੰ ਨੁਕਸਾਨ ਪਹੁੰਚਿਆ ਹੈ।