ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ

0
95

: 10ਵੀਂ ਅਤੇ 12ਵੀਂ ਦੀ ਮਾਰਚ 2024 ਦੀ ਪ੍ਰੀਖਿਆ ਦੀ ਰੈਗੂਲਰ ਕੈਟਾਗਰੀ, ਰੀ-ਅਪੀਅਰ, ਕੰਪਾਰਟਮੈਂਟ, ਵਾਧੂ ਵਿਸ਼ਿਆਂ ਅਤੇ ਸੁਧਾਰ ਸ਼੍ਰੇਣੀਆਂ ਨਾਲ ਸਬੰਧਤ ਪ੍ਰੀਖਿਆ ਫ਼ੀਸਾਂ ਜਮ੍ਹਾ ਕਰਵਾਉਣ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੰਤਿਮ ਪੱਤਰ ਜਾਰੀ ਕੀਤਾ ਹੈ। ਵਿਦਿਆਰਥੀਆਂ ਨੂੰ ਦੁਬਾਰਾ ਫ਼ੀਸ ਜਮ੍ਹਾ ਕਰਵਾਉਣ ਦਾ ਮੌਕਾ ਦਿੱਤਾ ਗਿਆ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਨੇ ਦੱਸਿਆ ਕਿ 21 ਨਵੰਬਰ ਤੋਂ 30 ਨਵੰਬਰ ਤਕ ਆਨਲਾਈਨ ਪੋਰਟਲ ਨੂੰ ਮੁੜ ਨਿਰਧਾਰਤ ਫ਼ੀਸਾਂ ਨਾਲ ਖੋਲ੍ਹਿਆ ਜਾ ਰਿਹਾ ਹੈ, ਜੋ ਵਾਂਝੇ ਰਹਿ ਗਏ ਸਨ।

ਪ੍ਰੀਖਿਆ ਕੰਟਰੋਲਰ ਨੇ ਦੱਸਿਆ ਕਿ ਇਸ ਦੇ ਨਾਲ ਹੀ ਵਿਸ਼ੇ ਜਾਂ ਵੇਰਵਿਆਂ ਦੀ ਸੋਧ ਲਈ ਮੁੜ ਨਿਰਧਾਰਤ ਫ਼ੀਸਾਂ ਸਮੇਤ 22 ਨਵੰਬਰ ਤੋਂ 1 ਦਸੰਬਰ ਤਕ ਦਾ ਸਮਾਂ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਆਨਲਾਈਨ ਦਰੁਸਤੀ ਪ੍ਰੋਫਾਰਮੇ ਸਮੇਤ ਲੋੜੀਂਦੇ ਦਸਤਾਵੇਜ਼ ਹਰ ਹਾਲਤ ਵਿਚ ਮੁਕੰਮਲ ਕਰ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੋਹਾਲੀ ਸਥਿਤ ਮੁੱਖ ਦਫ਼ਤਰ ਵਿਚ ਨਿਰਧਾਰਤ ਫ਼ੀਸਾਂ ਸਮੇਤ ਜਮ੍ਹਾ ਕਰਵਾਏ ਜਾ ਸਕਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਪਰੋਕਤ ਮਿਤੀਆਂ ਤੋਂ ਇਲਾਵਾ ਹੋਰ ਹਦਾਇਤਾਂ ਪਹਿਲਾਂ ਵਾਂਗ ਹੀ ਰਹਿਣਗੀਆਂ। ਵਧੇਰੇ ਜਾਣਕਾਰੀ ਲਈ ਸਿੱਖਿਆ ਬੋਰਡ ਦੀ ਵੈੱਬਸਾਈਟ ਅਤੇ ਸਕੂਲ ਲਾਗ-ਇਨ ਆਈਡੀ ਚੈੱਕ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਫ਼ੀਸ ਜਮ੍ਹਾ ਕਰਵਾਉਣ ਲਈ ਮਿਤੀਆਂ ਵਿਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ।

 

LEAVE A REPLY

Please enter your comment!
Please enter your name here