spot_imgspot_imgspot_imgspot_img

ਅੱਜ ਤੋਂ ਸ਼ੁਰੂ ਹੋਵੇਗੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ

Date:

ਪੰਜਾਬ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ 27 ਨਵੰਬਰ ਭਾਵ ਅੱਜ ਤੋਂ ਸ਼ੁਰੂ ਹੋਵੇਗੀ। ਯਾਤਰਾ ‘ਤੇ ਜਾਣ ਵਾਲੇ ਲੋਕਾਂ ਨੂੰ ਏਸੀ ਧਰਮਸ਼ਾਲਾਵਾਂ ‘ਚ ਠਹਿਰਾਇਆ ਜਾਵੇਗਾ। ਭੋਜਨ ਅਤੇ ਸ਼ਰਧਾਲੂ ਕਿੱਟ ਵੀ ਪ੍ਰਦਾਨ ਕੀਤੀ ਜਾਵੇਗੀ। ਵੱਡੀ ਗੱਲ ਇਹ ਹੈ ਕਿ ਜਦੋਂ ਸ਼ਰਧਾਲੂ ਕਿਸੇ ਵੀ ਧਾਰਮਿਕ ਸਥਾਨ ‘ਤੇ ਪਹੁੰਚਦੇ ਹਨ ਤਾਂ ਉਥੇ ਤਾਇਨਾਤ ਗਾਈਡ ਉਨ੍ਹਾਂ ਦੀ ਭਾਸ਼ਾ ਵਿੱਚ ਵਿਸਥਾਰਪੂਰਵਕ ਜਾਣਕਾਰੀ ਦੇਣਗੇ। ਇਸ ਤੋਂ ਇਲਾਵਾ ਯਾਤਰਾ ਨੂੰ ਸਫ਼ਲ ਬਣਾਉਣ ਲਈ ਅਧਿਕਾਰੀਆਂ ਦੀ ਡਿਊਟੀ ਵੀ ਲਾਈ ਗਈ ਹੈ।

  ਵਿਧਾਨ ਸਭਾ ਹਲਕੇ ਧੂਰੀ ਤੋਂ ਪਹਿਲੀ ਰੇਲ ਗੱਡੀ ਰਵਾਨਾ ਕਰਨਗੇ ਸੀਐਮ ਮਾਨ  

ਯੋਜਨਾ ਤਹਿਤ ਪਹਿਲੀ ਰੇਲ ਗੱਡੀ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਲਈ ਜਾਵੇਗੀ। ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਆਪਣੇ ਵਿਧਾਨ ਸਭਾ ਹਲਕੇ ਧੂਰੀ ਤੋਂ ਰੇਲ ਗੱਡੀ ਰਵਾਨਾ ਕਰਨਗੇ। ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ।

  ਬਿਲਕੁਲ ਮੁਫ਼ਤ ਕਰਵਾਈ ਜਾ ਰਹੀ ਹੈ ਯਾਤਰਾ

ਇਹ ਯਾਤਰਾ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕਰਵਾਈ ਜਾ ਰਹੀ ਹੈ। ਇਸ ਯਾਤਰਾ ਦਾ 50 ਹਜ਼ਾਰ ਤੋਂ ਵੱਧ ਲੋਕਾਂ ਨੂੰ ਲਾਭ ਹੋਵੇਗਾ। ਯਾਤਰੀਆਂ ਲਈ ਖਾਣ-ਪੀਣ ਦਾ ਵੀ ਪ੍ਰਬੰਧ ਹੋਵੇਗਾ। ਦੱਸ ਦਈਏ ਕਿ 6 ਨਵੰਬਰ ਨੂੰ ਹੋਈ ਬੈਠਕ ‘ਚ ਸਰਕਾਰ ਨੇ ਮੁੱਖ ਮੰਤਰੀ ਤੀਰਥ ਯੋਜਨਾ ਨੂੰ ਮਨਜ਼ੂਰੀ ਦਿੱਤੀ ਸੀ। ਨਾਲ ਹੀ ਯਾਤਰਾ ਦੇ ਪ੍ਰੋਗਰਾਮ ਨੂੰ ਅੱਗੇ ਲਿਜਾਣ ਲਈ ਕਮੇਟੀ ਦਾ ਗਠਨ ਕੀਤਾ ਗਿਆ ਸੀ।

  ਟਰੇਨ ਤੇ ਬੱਸ ਤੋਂ ਵੀ ਕਰਵਾਈ ਜਾਵੇਗੀ ਯਾਤਰਾ 

ਮੁੱਖ ਮੰਤਰੀ ਤੀਰਥ ਯੋਜਨਾ ਤਹਿਤ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਵ੍ਰਿੰਦਾਵਨ ਅਤੇ ਅਜਮੇਰ ਸ਼ਰੀਫ਼ ਦੀ ਯਾਤਰਾ ਰੇਲਗੱਡੀ ਰਾਹੀਂ ਕੀਤੀ ਜਾਵੇਗੀ। ਜਦੋਂ ਕਿ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਤਲਵੰਡੀ ਸਾਬੋ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਜਵਾਲਾਜੀ, ਚਿੰਤਪੁਰਨੀ ਦੇਵੀ, ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮ ਧਾਮ ਦੀ ਯਾਤਰਾ ਬੱਸਾਂ ਰਾਹੀਂ ਕੀਤੀ ਜਾਵੇਗੀ।

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related