ਪੰਜਾਬ ਪੁਲਸ ਦੇ ਮੁਲਾਜ਼ਮ ਹੁਣ ਸੋਸ਼ਲ ਮੀਡੀਆ ‘ਤੇ ਨਹੀਂ ਪਾ ਸਕਣਗੇ ਫੋਟੋਆਂ

0
108

ਪੰਜਾਬ ਪੁਲਸ ਨੇ ਪੁਲਸ ਮੁਲਾਜ਼ਮਾਂ ਨੂੰ ਵਰਦੀ ‘ਚ ਫੋਟੋਆਂ ਸੋਸ਼ਲ ਮੀਡੀਆ ‘ਤੇ ਪਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਅਜਿਹੀਆਂ ਹਦਾਇਤਾਂ ਸਟੇਟ ਕ੍ਰਾਈਮ ਸੈੱਲ ਵੱਲੋਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਅਜਿਹੀਆਂ ਵਰਦੀ ਵਾਲੀਆਂ ਫੋਟੋਆਂ ਪਾਈਆਂ ਹਨ, ਉਨ੍ਹਾਂ ਨੂੰ ਤੁਰੰਤ ਡਿਲੀਟ ਕਰ ਦਿੱਤਾ ਜਾਵੇ, ਨਹੀਂ ਤਾਂ ਉਨ੍ਹਾਂ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਪੱਤਰ ਵਿੱਚ ਇਸ ਹਦਾਇਤ ਨੂੰ ਬਹੁਤ ਮਹੱਤਵਪੂਰਨ ਦੱਸਿਆ ਗਿਆ ਹੈ।

ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੀ ਪੁਲਸ ਨੇ ਇਸ ਸਬੰਧ ‘ਚ ਇਕ ਨੀਤੀ ਬਣਾ ਕੇ ਪੁਲਸ ਕਰਮਚਾਰੀਆਂ ਨੂੰ ਵਰਦੀ ਵਾਲੀਆਂ ਫੋਟੋਆਂ ਪੋਸਟ ਕਰਨ ਜਾਂ ਸੋਸ਼ਲ ਮੀਡੀਆ ਜਿਵੇਂ ਵਟਸਐਪ, ਇੰਸਟਾਗ੍ਰਾਮ, ਫੇਸਬੁੱਕ, ਟਵਿੱਟਰ, ਯੂਟਿਊਬ ਆਦਿ ‘ਤੇ ਰੀਲਾਂ ਬਣਾਉਣ ‘ਤੇ ਪਾਬੰਦੀ ਲਗਾਈ ਹੋਈ ਹੈ। ਦਰਅਸਲ, ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਪੁਲਸ ਬਲਾਂ ਲਈ ਇਸ ਸਬੰਧੀ ਇਕ ਸੋਸ਼ਲ ਮੀਡੀਆ ਨੀਤੀ ਤਿਆਰ ਕੀਤੀ ਹੈ, ਜਿਸ ਨੂੰ ਗ੍ਰਹਿ ਮੰਤਰਾਲੇ ਵੱਲੋਂ ਸਾਰੇ ਰਾਜਾਂ ਨੂੰ ਸ਼ੇਅਰ ਕੀਤਾ ਗਿਆ ਹੈ।

ਸੂਤਰਾਂ ਮੁਤਾਬਕ ਖੁਫੀਆ ਏਜੰਸੀਆਂ ਨੂੰ ਅਜਿਹੀ ਸੂਚਨਾ ਮਿਲੀ ਸੀ ਕਿ ਅਜਿਹੀਆਂ ਗੱਲਾਂ ਕਰਕੇ ਪੁਲਸ ਦੇ ਭੇਤਾਂ ਦੀ ਉਲੰਘਣਾ ਹੋ ਰਹੀ ਹੈ। ਖ਼ਾਸ ਕਰਕੇ ਜਦੋਂ ਗੁਪਤ ਕਾਰਵਾਈਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਸਮਾਜ ਵਿਰੋਧੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ‘ਤੇ ਪਾਈਆਂ ਗਈਆਂ ਅਜਿਹੀਆਂ ਪੋਸਟਾਂ ਅਤੇ ਫੋਟੋਆਂ ਦੀ ਦੁਰਵਰਤੋਂ ਹੋਣ ਦਾ ਵੀ ਖਦਸ਼ਾ ਹੋ ਸਕਦਾ ਹੈ। ਇਸ ਦੀ ਦੁਰਵਰਤੋਂ ਦੀ ਸੰਭਾਵਨਾ ਖਾਸ ਤੌਰ ‘ਤੇ ਸਰਹੱਦੀ ਖੇਤਰਾਂ ਅਤੇ ਜ਼ਿਲ੍ਹਿਆਂ ਵਿੱਚ ਜ਼ਿਆਦਾ ਹੋ ਸਕਦੀ ਹੈ, ਜਿੱਥੇ ਸਮਾਜ ਵਿਰੋਧੀ ਅਨਸਰ ਪੁਲਸ ਦੀ ਵਰਦੀ ਵਿੱਚ ਆ ਸਕਦੇ ਹਨ।

LEAVE A REPLY

Please enter your comment!
Please enter your name here