ਅੱਤਵਾਦੀ ਰਿੰਦਾ ਦੇ ਸਾਥੀ ਨੂੰ ਹਥਿਆਰਾਂ ਸਣੇ ਕਾਬੂ 

ਅੱਤਵਾਦੀ ਰਿੰਦਾ ਦੇ ਸਾਥੀ ਨੂੰ ਹਥਿਆਰਾਂ ਸਣੇ ਕਾਬੂ 

0
141

ਅੱਤਵਾਦੀ ਰਿੰਦਾ ਦੇ ਸਾਥੀ ਨੂੰ ਹਥਿਆਰਾਂ ਸਣੇ ਕਾਬੂ

ਚੰਡੀਗੜ੍ਹ : ਪਾਕਿਸਤਾਨ ਸਥਿਤ ਅਤਵਾਦੀ ਹਰਵਿੰਦਰ ਰਿੰਦਾ ਦੇ ਅਹਿਮ ਸਾਥੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ, ਪੰਜਾਬ ਵਿਚ ਵਾਰਦਾਤ ਨੂੰ ਅੰਜਾਮ ਦੇਣ ਲਈ ਅਤਿਵਾਦੀ ਸੰਗਠਨ ਨਾਲ ਸਬੰਧਤ ਵਿਅਕਤੀਆਂ ਨੂੰ ਹਥਿਆਰ ਮੁਹੱਈਆ ਕਰਵਾ ਰਿਹਾ ਸੀ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਕੋਲੋਂ ਚੀਨੀ ਪਿਸਤੌਲ ਅਤੇ ਅੱਠ ਕਾਰਤੂਸ ਬਰਾਮਦ ਹੋਏ ਹਨ। ਡੀਜੀਪੀ ਨੇ ਸੋਸ਼ਲ ਮੰਚ ਐਕਸ ’ਤੇ ਲਿਖਿਆ ਕਿ ਪੰਜਾਬ ਦੀ ਏਜੀਟੀਐੱਫ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਅਪਰੇਸਨ ਵਿੱਚ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਅਤੇ ਅਮਰੀਕਾ ਵਿੱਚ ਰਹਿੰਦੇ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਦੇ ਮੁੱਖ ਸਾਥੀ ਕੈਲਾਸ ਖਿਚਨ ਨੂੰ ਗਿ੍ਰਫਤਾਰ ਕੀਤਾ ਹੈ।’

LEAVE A REPLY

Please enter your comment!
Please enter your name here