ਸੁਖਬੀਰ ਬਾਦਲ ਵੱਲੋਂ ਭਗਵੰਤ ਮਾਨ ਖਿਲਾਫ ਮਾਣਹਾਨੀ ਦਾ ਕੇਸ ਦਾਇਰ

ਸੁਖਬੀਰ ਬਾਦਲ ਵੱਲੋਂ ਭਗਵੰਤ ਮਾਨ ਖਿਲਾਫ ਮਾਣਹਾਨੀ ਦਾ ਕੇਸ ਦਾਇਰ

0
125

ਸੁਖਬੀਰ ਬਾਦਲ ਵੱਲੋਂ ਭਗਵੰਤ ਮਾਨ ਖਿਲਾਫ ਮਾਣਹਾਨੀ ਦਾ ਕੇਸ ਦਾਇਰ

ਸ੍ਰੀ ਮੁਕਤਸਰ ਸਾਹਿਬ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ ਇੱਥੋਂ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕਰਕੇ ਇਕ ਕਰੋੜ ਰੁਪਏ ਹਰਜਾਨੇ ਦੀ ਮੰਗ ਕੀਤੀ ਗਈ ਹੈ। ਅਦਾਲਤ ਨੂੰ ਦਿੱਤੀ ਅਰਜੀ ਵਿੱਚ ਉਨ੍ਹਾਂ ਭਗਵੰਤ ਮਾਨ ’ਤੇ ਬਾਦਲ ਪਰਿਵਾਰ ਅਤੇ ਸ੍ਰੋਮਣੀ ਅਕਾਲ ਦਲ ਦੀ ਇੱਜਤ ’ਤੇ ਧੱਬਾ ਲਾਉਣ ਦਾ ਦੋਸ ਲਾਇਆ ਹੈ. ਅਦਾਲਤ ਨੇ ਮੁੱਖ ਮੰਤਰੀ ਨੂੰ 19 ਫਰਵਰੀ ਲਈ ਸੰਮਨ ਜਾਰੀ ਕਰ ਦਿੱਤੇ ਹਨ।

ਸ੍ਰੀ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਤਾਂ ਬਾਦਲ ਪਰਿਵਾਰ ਖਲਿਾਫ ਝੂਠ ਬੋਲਦੇ ਹੀ ਸਨ ਹੁਣ ਮੁੱਖ ਮੰਤਰੀ ਬਣਨ ਮਗਰੋਂ ਅਜਿਹਾ ਕਰਨ ਤੋਂ ਨਹੀਂ ਹਟੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਉਨ੍ਹਾਂ ਦੇ ਹਰਿਆਣਾ ਸਥਿਤ ਬਾਲਾਸਰ ਫਾਰਮ ਨੂੰ ਜਾਂਦੀ ਕੱਸੀ ਬਾਰੇ ਝੂਠ ਬੋਲਿਆ ਕਿ ਇਹ ਅਕਾਲੀ ਦਲ ਸਰਕਾਰ ਦੇ ਰਾਜ ਵੇਲੇ ਕੱਢੀ ਗਈ ਹੈ ਅਤੇ ਇਹ ਕੱਸੀ ਬਾਦਲ ਪਰਿਵਾਰ ਦੇ ਖੇਤ ਤੱਕ ਜਾਂਦੀ ਹੈ. ਦੂਜਾ ਝੂਠ ਬਾਦਲ ਪਰਿਵਾਰ ਦੀ ਟਰਾਂਸਪੋਰਟ ਬਾਰੇ ਬੋਲਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਸਾਰੇ ਪਰਮਿਟ ‘ਐਕਸਟੈਂਡ’ ਕਰਵਾ ਕੇ ਚੰਡੀਗੜ੍ਹ ਦੇ ਕਰਵਾ ਲਏ ਹਨ. ਇਸ ਤਰ੍ਹਾਂ ਉਹ ਲਗਾਤਾਰ ਬਾਦਲ ਪਰਿਵਾਰ ਅਤੇ ਸ੍ਰੋਮਣੀ ਅਕਾਲੀ ਦਲ ਦਾ ਅਕਸ ਖਰਾਬ ਕਰ ਰਹੇ ਹਨ। ਇਸ ਲਈ ਉਨ੍ਹਾਂ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕਰਕੇ ਇਕ ਕਰੋੜ ਰੁਪਏ ਹਰਜਾਨੇ ਅਤੇ ਕਾਰਵਾਈ ਦੀ ਮੰਗ ਕੀਤੀ ਹੈ. ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ, ਜਲ੍ਹਿਾ ਪ੍ਰਧਾਨ ਪ੍ਰੀਤਇੰਦਰ ਸਿੰਘ ਸੇਮਵਾਲੀ ਤੇ ਜਗਜੀਤ ਸਿੰਘ ਹਨੀ ਫੱਤਣਵਾਲਾ ਵੀ ਮੌਜੂਦ ਸੀ।

LEAVE A REPLY

Please enter your comment!
Please enter your name here