ਤਰਨਜੀਤ ਸਿੰਘ ਸੰਧੂ ਦੀ ਅਮਰੀਕੀ ਪ੍ਰਸ਼ਾਸਨ ਵੱਲੋਂ ਪ੍ਰਸ਼ੰਸਾ

ਤਰਨਜੀਤ ਸਿੰਘ ਸੰਧੂ ਦੀ ਅਮਰੀਕੀ ਪ੍ਰਸ਼ਾਸਨ ਵੱਲੋਂ ਪ੍ਰਸ਼ੰਸਾ

0
155
  1. ਤਰਨਜੀਤ ਸਿੰਘ ਸੰਧੂ ਦੀ ਅਮਰੀਕੀ ਪ੍ਰਸ਼ਾਸਨ ਵੱਲੋਂ ਪ੍ਰਸ਼ੰਸਾ

ਵਾਸ਼ਿੰਗਟਨ : ਭਾਰਤ-ਅਮਰੀਕਾ ਸਬੰਧਾਂ ਨੂੰ ਮਜਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਣ ਲਈ ਇਥੇ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਦੀ ਸਲਾਘਾ ਕਰਦੇ ਹੋਏ ਅਮਰੀਕੀ ਰਾਸਟਰਪਤੀ ਜੋਅ ਬਾਇਡਨ ਦੇ ਪ੍ਰਸਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਅੱਜ ਕਿਹਾ ਕਿ ਇਥੋਂ ਜਾ ਰਹੇ ਭਾਰਤੀ ਰਾਜਦੂਤ ਨੇ ਕਈ ਵਿਕਾਸ ਕਾਰਜਾਂ ਦਾ ਆਧਾਰ ਤਿਆਰ ਕੀਤਾ ਹੈ। ਵਾਈਟ ਹਾਊਸ ਵਿਖੇ ਨੈਸਨਲ ਡਰੱਗ ਕੰਟਰੋਲ ਪਾਲਿਸੀ ਦੇ ਦਫਤਰ ਦੇ ਡਾਇਰੈਕਟਰ ਡਾ. ਰਾਹੁਲ ਗੁਪਤਾ ਨੇ ਕਿਹਾ, ‘ਰਾਜਦੂਤ ਨੇ ਭਾਰਤ ਦੀ ਚੰਗੀ ਸੇਵਾ ਕੀਤੀ ਅਤੇ ਕਈ ਵਿਕਾਸ ਪਹਿਲਕਦਮੀਆਂ ਲਈ ਆਧਾਰ ਬਣਾਇਆ। ਭਾਰਤ ਅਤੇ ਅਮਰੀਕਾ ਵਿਚਾਲੇ ਇਹ ਸਫਲਤਾ ਲੰਬੇ ਸਮੇਂ ਤੱਕ ਜਾਰੀ ਰਹੇਗੀ। ਤੁਹਾਡੀ ਅਗਵਾਈ, ਤੁਹਾਡੀਆਂ ਪ੍ਰਾਪਤੀਆਂ ਅਤੇ ਤੁਹਾਡੇ ਦੁਆਰਾ ਨਿਰਧਾਰਿਤ ਕੀਤੇ ਗਏ ਆਧਾਰ ਲਈ ਧੰਨਵਾਦ।’ ਡਾ. ਗੁਪਤਾ ਨੇ ਸ੍ਰੀ ਸੰਧੂ ਦੇ ਸਨਮਾਨ ਵਿੱਚ ਵਿਦਾਇਗੀ ਸਮਾਰੋਹ ਨੂੰ ਸੰਬੋਧਨ ਕੀਤਾ। ਸ੍ਰੀ ਸੰਧੂ ਤਿੰਨ ਦਹਾਕਿਆਂ ਤੋਂ ਵੱਧ ਦੇ ਸਾਨਦਾਰ ਕਰੀਅਰ ਤੋਂ ਬਾਅਦ ਇਸ ਮਹੀਨੇ ਦੇ ਅੰਤ ਵਿੱਚ ਵਿਦੇਸ ਸੇਵਾ ਤੋਂ ਸੇਵਾਮੁਕਤ ਹੋ ਰਹੇ ਹਨ।

LEAVE A REPLY

Please enter your comment!
Please enter your name here