ਜਤਿੰਦਰ ਸਿੰਘ ਔਲਖ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਜਤਿੰਦਰ ਸਿੰਘ ਔਲਖ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਨਿਯੁਕਤ

0
186

ਜਤਿੰਦਰ ਸਿੰਘ ਔਲਖ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, (ਵਿਸ਼ਵ ਬਾਣੀ ਬਿੳੂਰੋ) ਪੰਜਾਬ ਦੇ ਸਾਬਕਾ ਆਈਪੀਐੱਸ ਅਧਿਕਾਰੀ ਜਤਿੰਦਰ ਸਿੰਘ ਔਲਖ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬਾ ਸਰਕਾਰ ਨੇ ਜਤਿੰਦਰ ਸਿੰਘ ਔਲਖ ਨੂੰ ਪੀਪੀਐੱਸਸੀ ਦਾ ਚੇਅਰਮੈਨ ਲਗਾਉਣ ਲਈ ਰਾਜਪਾਲ ਨੂੰ ਸਿਫਾਰਸ਼ ਕੀਤੀ ਸੀ। ਮੀਟਿੰਗ ਉਪਰੰਤ ਇਹ ਫਾਈਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਭੇਜੀ ਗਈ, ਜਿਨ੍ਹਾਂ ਨੇ ਪ੍ਰਵਾਨਗੀ ਦੇ ਦਿੱਤੀ ਹੈ। ਪੀਪੀਐੱਸਸੀ ਦੇ ਨਵੇਂ ਚੇਅਰਮੈਨ ਜਤਿੰਦਰ ਸਿੰਘ ਔਲਖ ਇਸੇ ਹਫ਼ਤੇ ਸਹੁੰ ਚੁੱਕ ਸਕਦੇ ਹਨ। ਔਲਖ ਪੰਜਾਬ ਕਾਡਰ ਦੇ 1997 ਬੈਚ ਦੇ ਆਈਪੀਐੱਸ ਅਧਿਕਾਰੀ ਹਨ ਜਿਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਜਿਿਲ੍ਹਆਂ ਵਿੱਚ ਬਤੌਰ ਐੱਸਪੀ ਤੇ ਐੱਸਐੱਸਪੀ ਵਜੋਂ ਸੇਵਾਵਾਂ ਨਿਭਾਈਆਂ ਸਨ।

LEAVE A REPLY

Please enter your comment!
Please enter your name here