ਚੰਡੀਗੜ੍ਹ ਮੇਅਰ ਦੀ ਚੋਣ ਖ਼?ਲਾਫ਼ ਆਪ ਤੇ ਕਾਂਗਰਸ ਨੇ ਹਾਈ ਕੋਰਟ ਦਾ ਦਰ ਖੜਕਾਇਆ, ਸੁਣਵਾਈ 31 ਨੂੰ
ਚੰਡੀਗੜ੍ਹ :ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਨੇ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਚੰਡੀਗੜ੍ਹ ਵਿੱਚ ਮੇਅਰ ਚੋਣ ਨੂੰ ਚੁਣੌਤੀ ਦਿੱਤੀ ਹੈ। ਅਦਾਲਤ ਇਸ ਮਾਮਲੇ ‘ਤੇ 31 ਜਨਵਰੀ ਨੂੰ ਸੁਣਵਾਈ ਕਰੇਗੀ। ਪੰਜਾਬ ਹਰਿਆਣਾ ਹਾਈਕੋਰਟ ‘ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਵਕਾਲਤ ਕਰ ਰਹੇ ਵਕੀਲ ਫੈਰੀ ਸੋਫਤ ਨੇ ਕਿਹਾ ਕਿ ਮੇਅਰ ਚੋਣਾਂ ਨੂੰ ਲੈ ਕੇ ਅੱਜ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ਨੂੰ ਬੁੱਧਵਾਰ ਸਵੇਰੇ ਸੁਣਿਆ ਜਾਵੇਗਾ।