ਭਾਰਤ ਵੱਲੋਂ ਕੈਨੇਡਾ ਦੀ ਵਿਦੇਸ਼ ਮੰਤਰੀ ਨਾਲ ਦੁਵੱਲੇ ਸਬੰਧਾਂ ’ਤੇ ਚਰਚਾ ਕੀਤੀ

ਭਾਰਤ ਵੱਲੋਂ ਕੈਨੇਡਾ ਦੀ ਵਿਦੇਸ਼ ਮੰਤਰੀ ਨਾਲ ਦੁਵੱਲੇ ਸਬੰਧਾਂ ’ਤੇ ਚਰਚਾ ਕੀਤੀ

0
158

ਭਾਰਤ ਵੱਲੋਂ ਕੈਨੇਡਾ ਦੀ ਵਿਦੇਸ਼ ਮੰਤਰੀ ਨਾਲ ਦੁਵੱਲੇ ਸਬੰਧਾਂ ’ਤੇ ਚਰਚਾ ਕੀਤੀ

ਮਊਨਿਖ : ਕੈਨੇਡਾ ਵਿਚ ਸਿੱਖ ਵੱਖਵਾਦੀ ਦੀ ਹੱਤਿਆ ਕਾਰਨ ਦੋਵਾਂ ਦੇਸਾਂ ਵਿਚ ਕੂਟਨੀਤਕ ਵਿਵਾਦ ਦੇ ਬਾਵਜੂਦ ਵਿਦੇਸ ਮੰਤਰੀ ਐੱਸ. ਜੈਸੰਕਰ ਨੇ ਆਪਣੀ ਕੈਨੇਡੀਅਨ ਹਮਰੁਤਬਾ ਮੇਲਾਨੀਆ ਜੋਲੀ ਨਾਲ ਦੁਵੱਲੇ ਸਬੰਧਾਂ ਦੀ ਮੌਜੂਦਾ ਸਥਿਤੀ ਅਤੇ ਕੌਮਾਂਤਰੀ ਮੁੱਦਿਆਂ ‘ਤੇ ਚਰਚਾ ਕੀਤੀ। ਦੋਵਾਂ ਨੇਤਾਵਾਂ ਨੇ ਅੱਜ ਜਰਮਨੀ ‘ਚ ਮਿਊਨਿਖ ਸੁਰੱਖਿਆ ਸੰਮੇਲਨ ਦੌਰਾਨ ਮੁਲਾਕਾਤ ਕੀਤੀ। ਇਹ ਮੁਲਾਕਾਤ ਪਿਛਲੇ ਸਾਲ ਕੈਨੇਡਾ ਵਿੱਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਦੁਵੱਲੇ ਸਬੰਧਾਂ ਵਿੱਚ ਆਈ ਕੁੜੱਤਣ ਦਰਮਿਆਨ ਹੋਈ ਹੈ। ਜੈਸੰਕਰ ਨੇ ‘ਐਕਸ’ ‘ਤੇ ਪੋਸਟ ਕੀਤਾ, ‘ਮਿਊਨਿਖ ਸੁਰੱਖਿਆ ਕਾਨਫਰੰਸ 2024 ਦੇ ਮੌਕੇ ‘ਤੇ ਆਪਣੀ ਕੈਨੇਡੀਅਨ ਹਮਰੁਤਬਾ ਵਿਦੇਸ ਮੰਤਰੀ ਮੇਲਾਨੀਆ ਜੋਲੀ ਨਾਲ ਮੁਲਾਕਾਤ ਕੀਤੀ। ਸਾਡੀ ਗੱਲਬਾਤ ਸਪੱਸਟ ਤੌਰ ‘ਤੇ ਸਾਡੇ ਦੁਵੱਲੇ ਸਬੰਧਾਂ ਦੀ ਮੌਜੂਦਾ ਸਥਿਤੀ ‘ਤੇ ਕੇਂਦਰਿਤ ਸੀ। ਆਲਮੀ ਸਥਿਤੀ ‘ਤੇ ਵੀ ਸਾਰਥਕ ਚਰਚਾ ਹੋਈ।’ ਜੋਲੀ ਨੇ ‘ਐਕਸ’ ‘ਤੇ ਜੈਸੰਕਰ ਨਾਲ ਆਪਣੀ ਮੁਲਾਕਾਤ ਬਾਰੇ ਵੀ ਲਿਖਿਆ। ਉਨ੍ਹਾਂ ਲਿਖਿਆ, ‘ਮਿਊਨਿਖ ਸੁਰੱਖਿਆ ਕਾਨਫਰੰਸ 2024 ਵਿੱਚ ਡਾਕਟਰ ਐੱਸ. ਜੈਸੰਕਰ ਅਤੇ ਮੈਂ ਕੈਨੇਡਾ-ਭਾਰਤ ਸਬੰਧਾਂ ਅਤੇ ਯੂਕਰੇਨ ਉੱਤੇ ਰੂਸ ਦੇ ਹਮਲੇ ਸਮੇਤ ਮੌਜੂਦਾ ਕੌਮਾਂਤਰੀ ਮੁੱਦਿਆਂ ‘ਤੇ ਸਪੱਸਟ ਚਰਚਾ ਕੀਤੀ।’

LEAVE A REPLY

Please enter your comment!
Please enter your name here