ਕੇਜਰੀਵਾਲ ਨੂੰ 8ਵਾਂ ਸੰਮਨ ਜਾਰੀ ਕੀਤਾ
ਨਵੀਂ ਦਿੱਲੀ : ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਈ.ਡੀ.ਨੇ ਅੱਠਵੀਂ ਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ 4 ਮਾਰਚ ਨੂੰ ਇੱਥੇ ਏਜੰਸੀ ਦੇ ਮੁੱਖ ਦਫਤਰ ਆਉਣ ਲਈ ਕਿਹਾ ਗਿਆ ਹੈ। ਕੇਜਰੀਵਾਲ (55) ਇਸ ਮਾਮਲੇ ਦੀ ਜਾਂਚ ਦੇ ਸਿਲਸਿਲੇ ‘ਚ ਸੋਮਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ ਨਹੀਂ ਹੋਏ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸੰਮਨ ਗੈਰ ਕਾਨੂੰਨੀ ਹਨ।

