spot_imgspot_imgspot_imgspot_img

2024-25 ਦਾ ਪੰਜਾਬ ਬਜਟ ਪੇਸ਼, ਕੋਈ ਨਵਾਂ ਟੈਕਸ ਨਹੀਂ ਸ਼ਾਮਲ

Date:

2024-25 ਦਾ ਪੰਜਾਬ ਬਜਟ ਪੇਸ਼, ਕੋਈ ਨਵਾਂ ਟੈਕਸ ਨਹੀਂ ਸ਼ਾਮਲ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2024-25 ਲਈ ਸੂਬੇ ਦਾ 2,04,918 ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਬਜਟ ਮੁੱਖ ਤੌਰ ’ਤੇ ਸਿਹਤ ਅਤੇ ਸਿੱਖਿਆ ਖੇਤਰਾਂ ‘ਤੇ ਕੇਂਦਰਿਤ ਹੈ। ਸੂਬਾ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦਿਆਂ ਸ੍ਰੀ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੋਈ ਨਵਾਂ ਟੈਕਸ ਨਹੀਂ ਲਗਾਇਆ, ਜਿਸ ਨਾਲ 2024-25 ਵਿੱਚ ਕੁੱਲ 1,03,936 ਕਰੋੜ ਰੁਪਏ ਦੀ ਮਾਲੀਆ ਪ੍ਰਾਪਤੀਆਂ ਹੋਣ ਦੀ ਉਮੀਦ ਹੈ, ਜਿਸ ਵਿੱਚੋਂ ਆਪਣਾ ਟੈਕਸ ਮਾਲੀਆ 58,900 ਕਰੋੜ ਰੁਪਏ ਹੋਵੇਗਾ। ਉਨ੍ਹਾਂ ਕਿਹਾ ਕਿ ਰਾਜ ਨੂੰ ਕੇਂਦਰੀ ਟੈਕਸਾਂ ਤੋਂ ਆਪਣੇ ਹਿੱਸੇ ਵਜੋਂ 22,041 ਕਰੋੜ ਰੁਪਏ ਅਤੇ ਕੇਂਦਰ ਤੋਂ ਸਹਾਇਤਾ ਵਜੋਂ 11,748 ਕਰੋੜ ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਦੋ ਸਾਲਾਂ ਵਿੱਚ 40000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਕੁੱਲ ਸਾਲਾਨਾ ਖਰਚੇ ਵਿੱਚੋਂ 13,784 ਕਰੋੜ ਰੁਪਏ ਖੇਤੀਬਾੜੀ ਲਈ ਅਤੇ 16,987 ਕਰੋੜ ਰੁਪਏ ਸਿੱਖਿਆ ਲਈ ਰੱਖੇ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related