ਕਿਸਾਨ ਮੋਰਚੇ ਦੀ ਮਹਾਂਪੰਚਾਇਤ ਕਾਰਨ ਆਵਾਜਾਈ ਪ੍ਰਭਾਵਿਤ
ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਤੋਂ ਮਨਵਾਉਣ ਲਈ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਸੁਰੂ ਹੋ ਗਈ ਹੈ ਤੇ ਦੇਸ ਦੇ ਵੱਖ ਵੱਖ ਇਲਾਕਿਆਂ ਤੋਂ ਕਿਸਾਨ ਇਕੱਠੇ ਹੋਏ ਹਨ। ਦਿੱਲੀ ਪੁਲੀਸ ਵੱਲੋਂ ਰਾਮ ਲੀਲਾ ਮੈਦਾਨ ਨੂੰ ਜਾਂਦੇ ਰਾਹਾਂ ਦੀ ਆਵਾਜਾਈ ਦਾ ਰੁਖ ਮੋੜਨ ਕਾਰਨ ਦਿੱਲੀ ਦੇ ਕੇਂਦਰੀ ਹਿੱਸਿਆਂ ਵਿੱਚ ਟ੍ਰੈਫਿਕ ਜਾਮ ਕਈ ਥਾਵਾਂ ਉਪਰ ਲੱਗ ਗਿਆ। ਦਿੱਲੀ ਪੁਲੀਸ ਵੱਲੋਂ ਸਖਤ ਚੌਕਸੀ ਵਰਤੀ ਜਾ ਰਹੀ ਸੀ। ਪੰਜਾਬ ਤੋਂ ਕਿਸਾਨਾਂ ਦੀ ਗਿਣਤੀ ਵੱਧ ਨਜਰ ਆ ਰਹੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਮੁੱਖ ਆਗੂ ਮੈਦਾਨ ਵਿੱਚ ਪਹੁੰਚ ਚੁੱਕੇ ਹਨ। ਸੰਚਾਲਨ ਕਮੇਟੀ ਬਲਦੇਵ ਸਿੰਘ ਨਿਹਾਲਗੜ੍ਹ, ਰਮਿੰਦਰ ਸਿੰਘ ਪਟਿਆਲਾ, ਪ੍ਰੇਮ ਸਿੰਘ ਗਹਿਲਾਵਤ ਅਤੇ ਹੋਰ ਆਗੂ ਸਟੇਜ ਉਪਰ ਹਾਜਰ ਹਨ।