ਤਰਨਜੀਤ ਸਿੰਘ ਸੰਧੂ ਭਾਜਪਾ ’ਚ ਸ਼ਾਮਲ
ਨਵੀਂ ਦਿੱਲੀ : ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ ਵਿੱਚ ਸ਼ਾਮਲ ਹੋ ਗਏ।ਉਨ੍ਹਾਂ ਨੂੰ ਅੰਮਿ੍ਰਤਸਰ ਤੋਂ ਲੋਕ ਸਭਾ ਚੋਣਾਂ ਵਿੱਚ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਉਹ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਤਰੁਣ ਚੁੱਘ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸਾਮਲ ਹੋਏ। ਭਾਜਪਾ ਵਿੱਚ ਸਾਮਲ ਹੋ ਕੇ ਸ੍ਰੀ ਸੰਧੂ ਨੇ ਭਾਰਤ-ਅਮਰੀਕਾ ਸਬੰਧਾਂ ’ਚ ਹੋਏ ਵਿਕਾਸ ਬਾਰੇ ਗੱਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਢਾ ਦਾ ਧੰਨਵਾਦ ਕੀਤਾ।