ਲੋਕ ਸਭਾ ਚੋਣ ਲੜ ਰਹੇ ਪੰਜ ਮੰਤਰੀ ਤੁਰੰਤ ਅਸਤੀਫੇ ਦੇਣ: ਸੁਖਬੀਰ ਬਾਦਲ
ਬਿਠਿੰਡਾ ਛ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ‘ਪੰਜਾਬ ਬਚਾਓ ਯਾਤਰਾ’ ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਮਹਿਮਾ ਸਰਜਾ ਤੋਂ ਸ਼ੁਰੂ ਹੋਈ। ਯਾਤਰਾ ਸੁਰੂ ਕਰਨ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਗੁਰਦੁਆਰਾ ਲੱਖੀ ਜੰਗਲ ਵਿੱਚ ਮੱਥਾ ਟੇਕਿਆ। ਪਿੰਡ ਦੇ ਫੋਕਲ ਪੁਆਇੰਟ ਤੋਂ ‘ਪੰਜਾਬ ਬਚਾਓ ਯਾਤਰਾ’ ਦੀ ਸੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਸ੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਉਸ ਤੋਂ ਸਾਫ ਹੈ ਕਿ ਅਕਾਲੀ ਦਲ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤੇਗਾ। ਪਿੰਡ ਜੰਡਾਂ ਵਾਲਾ ਵਿੱਚ ਪੁੱਜੀ ਪੰਜਾਬ ਬਚਾਓ ਯਾਤਰਾ ਦਾ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਸਵਾਗਤ ਕੀਤਾ। ਯਾਤਰਾ ਦੇ ਬਠਿੰਡਾ ਪਹੁੰਚਣ ’ਤੇ ਸ੍ਰੀ ਬਾਦਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਲੜ ਰਹੇ ‘ਆਪ’ ਸਰਕਾਰ ਦੇ ਪੰਜ ਮੰਤਰੀ ਜਨਤਕ ਹਿੱਤ ਵਿਚ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ। ਉਨ੍ਹਾਂ ਕਿਹਾ ਕਿ ਸੂਬਾ ਢਾਈ ਮਹੀਨਿਆਂ ਤੱਕ ਮੰਤਰੀਆਂ ਦੇ ਆਪਣੇ ਦਫਤਰਾਂ ਵਿੱਚੋਂ ਗੈਰਹਾਜਰ ਰਹਿਣ ਕਾਰਨ ਪ੍ਰਸਾਸਕੀ ਅਧਰੰਗ ਨਹੀਂ ਸਹਿ ਸਕਦਾ। ਚੋਣਾਂ ਲੜਨ ਵਾਲੇ ਸਾਰੇ ਮੰਤਰੀਆਂ ਕੋਲ ਪ੍ਰਮੁੱਖ ਵਿਭਾਗ ਹਨ। ਇਨ੍ਹਾਂ ਵਿੱਚ ਖੇਤੀ, ਟਰਾਂਸਪੋਰਟ, ਸਿਹਤ ਆਦਿ ਮੰਤਰਾਲੇ ਸਾਮਲ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜਾਣਦੀ ਹੈ ਕਿ ਸਮਾਜ ਦੇ ਹਰ ਵਰਗ ਨਾਲ ਧੋਖਾ ਕਰਨ ਤੋਂ ਬਾਅਦ ਸੂਬੇ ਵਿਚ ਪਾਰਟੀ ਦਾ ਸਿਆਸੀ ਆਧਾਰ ਖੁੱਸ ਗਿਆ ਹੈ। ਸਾਰੇ ਮੰਤਰੀ ਆਪਣੇ ਫਰਜ ਨਿਭਾਉਣ ਵਿੱਚ ਫੇਲ੍ਹ ਰਹੇ ਹਨ। ਉਨ੍ਹਾਂ ਖੇਤੀ ਮੰਤਰੀ ਨੂੰ ਘੇਰਦਿਆਂ ਕਿਹਾ ਕਿ ਉਹ ਕਿਸਾਨਾਂ ਨੂੰ ਫਸਲਾਂ ਦਾ ਮੁਆਵਜਾ ਦੇਣ ਵਿੱਚ ਨਾਕਾਮ ਰਹੇ ਹਨ। ਇਸੇ ਤਰੀਕੇ ਸਿਹਤ ਮੰਤਰੀ ਪੇਂਡੂ ਡਿਸਪੈਂਸਰੀਆਂ ਤੋਂ ਡਾਕਟਰਾਂ ਨੂੰ ਹਟਾ ਕੇ ਪੇਂਡੂ ਸਿਹਤ ਬੁਨਿਆਦੀ ਢਾਂਚਾ ਤਬਾਹ ਕਰਨ ਲਈ ਜੰਿਮੇਵਾਰ ਹਨ। ਇਸ ਮੌਕੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਤੇ ਜਲ੍ਹਿਾ ਪ੍ਰਧਾਨ ਸ਼ਹਿਰੀ ਰਾਜਵਿੰਦਰ ਸਿੰਘ ਸਿੱਧੂ ਵੀ ਹਾਜਰ ਸਨ।