ਅੰਮ੍ਰਿਤਸਰ ਪਹੁੰਚੀ ਲੋਕ ਸਭਾ ਸਾਂਸਦ ਬੀਬੀ ਹਰਸਿਮਰਤ ਕੌਰ ਬਾਦਲ

0
65
Screenshot

ਅੰਮ੍ਰਿਤਸਰ ਪਹੁੰਚੀ ਲੋਕ ਸਭਾ ਸਾਂਸਦ ਬੀਬੀ ਹਰਸਿਮਰਤ ਕੌਰ ਬਾਦਲ

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਈਆਰ ਆਈ ਵੱਲੋਂ ਜਿਹੜੀ ਇਹ ਕਾਨਫਰੰਸ ਕਰਾਈ ਗਈ ਹੈ ਇਹ ਬਹੁਤ ਵਧੀਆ ਉਪਰਾਲਾ ਹੈ ਤੇ ਬਹੁਤ ਵਧੀਆ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਜਿੱਥੇ ਦੇਸ਼ ਭਰ ਤੋਂ ਡਾਕਟਰ ਵੀ ਆਏ ਹਨ ਅਤੇ ਰਿਡੋਲੋਜੀ ਬਹੁਤ ਵਧੀਆ ਕੰਮ ਕਰ ਰਹੀ ਹੈ ਤੇ ਇਹਨਾਂ ਵੱਲੋਂ ਇੱਕ ਬੁੱਕ ਵੀ ਲਾਂਚ ਕੀਤੀ ਗਈ ਹੈ ਜਿਸ ਤੋਂ ਬਹੁਤ ਸਾਰੀ ਜਾਣਕਾਰੀ ਵੀ ਮਿਲਦੀ ਹੈ।

ਉਹਨਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਨੰਨੀ ਛਾਂ ਦੇ ਰੇਸ਼ੋ ਵੀ ਵਧੀ ਸੀ ਉੱਥੇ ਹੀ ਅੰਮ੍ਰਿਤਸਰ ਸ਼ਹਿਰ ਦੀ ਵੱਡੇ ਪੱਧਰ ਤੇ ਡਿਵੈਲਪਮੈਂਟ ਵੀ ਹੋਈ ਸੀ ਉਹਨਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਬਹੁਤ ਸਾਰੀਆਂ ਲੋਕਾਂ ਨੂੰ ਸਹੂਲਤਾਂ ਮਿਲੀਆਂ ਸੀ ਜਿਹਨਾਂ ਸਹੂਲਤਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ ਉਹਨਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਵਿੱਚ ਰਹਿੰਦੇ ਸਨ

ਉਹਨਾਂ ਕਿਹਾ ਕਿ ਪੰਜਾਬ ਚ ਅਕਾਲੀ ਸਰਕਾਰ ਤੋਂ ਬਾਅਦ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਝੂਠ ਬੋਲ ਕੇ ਸਰਕਾਰਾਂ ਬਣਾਈਆਂ ਹਨ ਅਤੇ ਸਗੋਂ ਪੰਜਾਬ ਦੇ ਸਿਰ ਤੇ ਕਰਜ਼ਾ ਹੀ ਖੜਾ ਕੀਤਾ ਹੈ ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ 1ਲੱਖ ਕਰੋੜ ਰੁਪਏ ਦਾ ਕਰਜਾ ਚੜਾਇਆ ਸੀ ਤੇ ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ 1 ਲੱਖ ਕਰੋੜ ਰੁਪਏ ਦਾ ਕਰਜ਼ਾ ਪੰਜਾਬ ਤੇ ਚੜਾਇਆ ਹੈ। ਉਹਨਾਂ ਕਿਹਾ ਕਿ ਇਹਨਾਂ ਨੇ ਕਰਜ਼ਾ ਚੜਾਉਣ ਤੋਂ ਸਿਵਾਏ ਕੁਛ ਨਹੀਂ ਕੀਤਾ, ਇਹਨਾਂ ਨੇ ਕਿਸੇ ਪਿੰਡ ਵਿੱਚ ਕਿਸੇ ਤਰ੍ਹਾਂ ਦਾ ਕੋਈ ਵਿਕਾਸ ਨਹੀਂ ਕੀਤਾ

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਦਿੱਲੀ ਤੋਂ ਆਏ ਹਨ ਅਤੇ ਦਿੱਲੀ ਤੋਂ ਪਤਾ ਲੱਗਾ ਹੈ ਕਿ ਉਹਨਾਂ ਨੂੰ ਜਿਹੜਾ ਰੋਗ ਲੱਗਿਆ ਹੈ ਕਿ ਕੇਜਰੀਵਾਲ ਨੇ ਭਗਵੰਤ ਮਾਨ ਦਾ ਅਸਤੀਫਾ ਮੰਗਿਆ ਸੀ ਉਹਨਾਂ ਕਿਹਾ ਕਿ ਕੇਜਰੀਵਾਲ ਵੀ ਸ਼ਰਾਬ ਘੁਟਾਲੇ ਤੇ ਚਲਦੇ ਜੇਲ ਵਿੱਚੋਂ ਆਏ ਹਨ ਅਤੇ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੀ ਬਹੁਤ ਸਾਰੇ ਘੁਟਾਲੇ ਸਾਹਮਣੇ ਆਏ ਹਨ ਜਿਨਾਂ ਦਾ ਕਾਲਾ ਚਿੱਠਾ ਕੇਜਰੀਵਾਲ ਕੋਲ ਪਹੁੰਚਿਆ ਹੈ ਜਿਸ ਦੇ ਚਲਦੇ ਹੀ ਉਹਨਾਂ ਕੋਲੋਂ ਅਸਤੀਫਾ ਮੰਗਿਆ ਗਿਆ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹਨਾਂ ਵੱਲੋਂ ਲੁੱਟਿਆ ਗਿਆ ਹੈ ਤੇ ਉਹਨਾਂ ਨੂੰ ਇੱਕ-ਇੱਕ ਪੈਸੇ ਦਾ ਹਿਸਾਬ ਦੇਣਾ ਪਵੇਗਾ। ਉਹਨਾਂ ਕਿਹਾ ਕਿ ਆਈਸੁਮਾਨ ਦੇ ਪੈਸੇ ਹਸਪਤਾਲਾਂ ਵਿੱਚ ਨਹੀਂ ਪਹੁੰਚੇ ਸਗੋਂ ਪੈਸਿਆਂ ਦੀ ਦੁਰਵਰਤੋਂ ਕਰਕੇ ਇਸ਼ਤਿਹਾਰਬਾਜ਼ੀ ਵਿੱਚ ਵਰਤਿਆ ਗਿਆ ਹੈ ਉਹਨਾਂ ਕਿਹਾ ਕਿ ਜਦੋਂ ਵੀ ਅਕਾਲੀ ਦਲ ਦੀ ਸਰਕਾਰ ਆਵੇਗੀ ਤਾਂ ਇਕੱਲੇ ਕੱਲੇ ਪੈਸੇ ਦਾ ਇਹਨਾਂ ਲੋਕਾਂ ਨੂੰ ਹਿਸਾਬ ਦੇਣਾ ਪਵੇਗਾ।

 

LEAVE A REPLY

Please enter your comment!
Please enter your name here