spot_imgspot_imgspot_imgspot_img

ਝਾਂਸੀ ਮੈਡੀਕਲ ਕਾਲਜ ਹਾਦਸਾ: ਮ੍ਰਿਤਕ ਬੱਚਿਆਂ ਦੇ ਪਰਿਵਾਰ ਨੂੰ 5 ਲੱਖ ਅਤੇ ਗੰਭੀਰ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਮੁਆਵਜ਼ਾ, ਮੁੱਖ ਮੰਤਰੀ ਦੇ ਹੁਕਮ

Date:

ਝਾਂਸੀ ਮੈਡੀਕਲ ਕਾਲਜ ਹਾਦਸਾ: ਮ੍ਰਿਤਕ ਬੱਚਿਆਂ ਦੇ ਪਰਿਵਾਰ ਨੂੰ 5 ਲੱਖ ਅਤੇ ਗੰਭੀਰ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਮੁਆਵਜ਼ਾ, ਮੁੱਖ ਮੰਤਰੀ ਦੇ ਹੁਕਮ

ਮਹਾਰਾਣੀ ਲਕਸ਼ਮੀ ਬਾਈ ਮੈਡੀਕਲ ਕਾਲਜ ਦੇ ਸਪੈਸ਼ਲ ਨਿਊਬੋਰਨ ਕੇਅਰ ਯੂਨਿਟ (SNCU) ਵਿੱਚ ਲੱਗੀ ਭਿਆਨਕ ਅੱਗ ਵਿੱਚ ਝੁਲਸਣ ਅਤੇ ਦਮ ਘੁੱਟਣ ਨਾਲ 10 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਡਿਵੀਜ਼ਨਲ ਕਮਿਸ਼ਨਰ ਬਿਮਲ ਕੁਮਾਰ ਦੂਬੇ ਨੇ ਦੱਸਿਆ ਕਿ ਜਿਸ ਵਾਰਡ ਵਿੱਚ ਅੱਗ ਲੱਗੀ, ਉਸ ਵਿੱਚ 55 ਨਵਜੰਮੇ ਬੱਚੇ ਦਾਖ਼ਲ ਸਨ। 45 ਨਵਜੰਮੇ ਬੱਚਿਆਂ ਨੂੰ ਸੁਰੱਖਿਅਤ ਬਚਾ ਲਿਆ ਗਿਆ।

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। PMO ਨੇ X ‘ਤੇ ਲਿਖਿਆ ਕਿ ਦਿਲ ਕੰਬਾਊ! ਉੱਤਰ ਪ੍ਰਦੇਸ਼ ਦੇ ਝਾਂਸੀ ਦੇ ਮੈਡੀਕਲ ਕਾਲਜ ਵਿੱਚ ਅੱਗ ਲੱਗਣ ਦੀ ਘਟਨਾ ਦਿਲ ਦਹਿਲਾ ਦੇਣ ਵਾਲੀ ਹੈ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ ਜਿਨ੍ਹਾਂ ਨੇ ਆਪਣੇ ਮਾਸੂਮ ਬੱਚਿਆਂ ਨੂੰ ਗੁਆ ਦਿੱਤਾ ਹੈ। ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਉਨ੍ਹਾਂ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦਾ ਬਲ ਬਖਸ਼ਣ।

 

ਮਹਾਰਾਣੀ ਲਕਸ਼ਮੀ ਬਾਈ ਮੈਡੀਕਲ ਕਾਲਜ ਦੇ ਸਪੈਸ਼ਲ ਨਿਊਬੋਰਨ ਕੇਅਰ ਯੂਨਿਟ (SNCU) ਵਿੱਚ ਭਿਆਨਕ ਅੱਗ ਵਿੱਚ ਝੁਲਸਣ ਅਤੇ ਦਮ ਘੁੱਟਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਫੌਜ ਅਤੇ ਫਾਇਰ ਬ੍ਰਿਗੇਡ ਨੇ ਮਿਲ ਕੇ ਅੱਗ ‘ਤੇ ਕਾਬੂ ਪਾਇਆ। ਬੱਚਿਆਂ ਦਾ ਵਧੀਆ ਮੈਡੀਕਲ ਇਲਾਜ ਕੀਤਾ ਜਾ ਰਿਹਾ ਹੈ, ਉਹ ਜਲਦੀ ਠੀਕ ਹੋ ਜਾਣਗੇ। ਅੱਜ ਸਵੇਰੇ ਡਿਪਟੀ ਸੀਐਮ ਬ੍ਰਿਜੇਸ਼ ਪਾਠਕ ਮੈਡੀਕਲ ਕਾਲ ਲਈ ਪਹੁੰਚੇ ਹਨ। ਸਰਕਾਰ ਨੇ ਝਾਂਸੀ ਮੈਡੀਕਲ ਕਾਲਜ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਜ਼ਖਮੀਆਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਦੱਸਿਆ ਕਿ ਚੋਣਾਂ ‘ਚ ਟਿਕਟ ਕਿਸ ਆਧਾਰ ‘ਤੇ ਤੈਅ ਹੋਵੇਗੀ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਦੱਸਿਆ ਕਿ ਚੋਣਾਂ...