ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਨਣ ਪਹੁੰਚੇ ਕਿਸਾਨ ਆਗੂ ਪੁਲਿਸ ਨੇ ਲਏ ਹਿਰਾਸਤ ਚ,ਕਿਸਾਨਾਂ ਨੇ ਲਾਇਆ ਧਰਨਾ
ਪਿਛਲੇ ਦਿਨੀਂ ਕਿਸਾਨ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ ਸੀ।ਜਿਸਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ਤੇ ਬੈਠਣ ਦਾ ਐਲਾਨ ਕੀਤਾ ਸੀ ਤਾਂ ਪੁਲਿਸ ਨੇ ਡੱਲੇਵਾਲ ਨੂੰ ਲੁਧਿਆਣਾ ਦੇ DMC ਚ ਦਾਖਲ ਕਰਵਾ ਦਿੱਤਾ ਸੀ। ਲੁਧਿਆਣਾ ਡੀਐਮਸੀ ਹਸਪਤਾਲ ਵਿੱਚ ਪੁਲਿਸ ਵੱਲੋਂ ਰੱਖੇ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪਹੁੰਚੇ ਕਿਸਾਨ ਜਥੇਬੰਦੀਆਂ ਨੂੰ ਪੁਲਿਸ ਨੇ ਮਿਲਣ ਤੋਂ ਰੋਕ ਦਿੱਤਾ ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਹਸਪਤਾਲ ਦੇ ਐਮਰਜਸੀ ਵਾਰਡ ਦੇ ਗੇਟ ਅੱਗੇ ਧਰਨਾ ਲਾ ਦਿੱਤਾ ਜਿਸ ਤੋਂ ਬਾਅਦ ਪੁਲਿਸ ਨੇ ਉਹਨਾਂ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਜ਼ਿਕਰਯੋਗ ਹੈ ਕਿ ਜਗਜੀਤ ਸਿੰਘ ਡੱਲੇਵਾਲ ਵੱਲੋਂ ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠਣਾ ਸੀ ਮਗਰ ਉਸ ਤੋਂ ਪਹਿਲਾਂ ਹੀ ਪੁਲਿਸ ਨੇ ਉਹਨਾਂ ਨੂੰ ਹਿਰਾਸਤ ਲੈ ਕੇ ਲੁਧਿਆਣਾ ਡੀਐਮਸੀ ਦਾਖਲ ਕਰਵਾ ਦਿੱਤਾ ਸੀ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਪੁਲਿਸ ਵੱਲੋਂ ਜਗਜੀਤ ਸਿੰਘ ਡੱਲੇਵਾਲ ਨੂੰ ਨਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਪੁਲਿਸ ਉਹਨਾਂ ਨੂੰ ਅਗਵਾ ਕਰਕੇ ਲੈ ਕੇ ਆਈ ਹੈ ਜਿਸ ਕਾਰਨ ਪੁਲਿਸ ਕਿਸੇ ਵੀ ਪਰਿਵਾਰਕ ਮੈਂਬਰ ਜਾਂ ਕਿਸਾਨ ਆਗੂ ਨੂੰ ਡੱਲੇਵਾਲ ਦੇ ਨਾਲ ਨਹੀਂ ਮਿਲਣ ਦਿੱਤਾ ਜਾ ਰਿਹਾ ਅਤੇ ਨਾ ਹੀ ਕੋਈ ਜਾਣਕਾਰੀ ਦਿੱਤੀ ਜਾ ਰਹੀ। ਉਹਨਾਂ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਦੇ ਮਿਲੀ ਜੁਲੀ ਸਾਜਿਸ਼ ਤੇ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ